ਪੰਜਾਬ ਕੈਬਨਿਟ ਮੀਟਿੰਗ 'ਚ ਕੱਚੇ ਮੁਲਾਜ਼ਮਾਂ ਲਈ ਹੋ ਸਕਦੈ ਵੱਡਾ ਫ਼ੈਸਲਾ
ਚੰਡੀਗੜ੍ਹ, 10 ਜੂਨ 2023- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 10 ਜੂਨ ਨੂੰ ਮਾਨਸਾ ਵਿਖੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੈਬਨਿਟ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ’ਚ ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਮੰਤਰੀ ਮੰਡਲ ਦੀ ਮੀਟਿੰਗ ’ਚ ਵਿਚਾਰ-ਚਰਚਾ ਕੀਤੀ ਜਾਵੇਗੀ, ਜਿਸ ਤੋਂ ਬਾਅਦ ਆਖਰੀ ਫ਼ੈਸਲੇ ’ਤੇ ਮੋਹਰ ਲੱਗ ਸਕਦੀ ਹੈ।