ਸੁਖਬੀਰ ਨੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਮਲੂਕਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਾਇਆ
ਮੌੜ, 10 ਜੂਨ 2023 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਦੇ ਪਾਰਟੀ ਵਰਕਰਾਂ ਦੀਆਂ ਇੱਛਾਵਾਂ ਦੀ ਕਦਰ ਕਰਦਿਆਂ ਅੱਜ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਇਹ ਐਲਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ 'ਚ ਗੁਰਦੁਆਰਾ ਤਿੱਤਰਸਰ ਸਾਹਿਬ, ਮੌੜ ਵਿਖੇ ਹਲਕਾ ਮੌੜ ਦੀ ਸੰਗਤ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤਾ |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਨੇ ਹਲਕਾ ਮਹਿਲ ਕਲਾਂ ਦੀ ਸਮੁੱਚੀ ਜੱਥੇਬੰਦੀ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਜੱਥੇਦਾਰ ਨਾਥ ਸਿੰਘ ਹਮੀਦੀ ਨੂੰ ਹਲਕਾ ਇੰਚਾਰਜ ਅਤੇ ਮਿਹਨਤੀ ਆਗੂ ਰਿੰਕਾ ਕੁਤਬਾ ਬਾਮਣੀਆ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ|
