← ਪਿਛੇ ਪਰਤੋ
ਭਾਜਪਾ ਦੇ ਸਾਬਕਾ ਵਿਧਾਇਕ ਸਤਿਕਾਰ ਕੌਰ ਤੇ ਉਹਨਾਂ ਦੇ ਪਤੀ ਨੂੰ ਵਿਜੀਲੈਂਸ ਨੇ ਹਿਰਾਸਤ ’ਚ ਲਿਆ ਚੰਡੀਗੜ੍ਹ, 18 ਸਤੰਬਰ, 2023: ਫਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸਤਿਕਾਰ ਕੌਰ ਤੇ ਉਹਨਾਂ ਦੇ ਪਤੀ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲਿਆ ਹੈ। ਪਹਿਲਾਂ ਵਿਜੀਲੈਂਸ ਨੇ ਉਹਨਾਂ ਦੇ ਘਰ ਛਾਪੇਮਾਰੀ ਕੀਤੀ ਸੀ ਤੇ ਹੁਣ ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਮਾਇਨਿੰਗ ਵਿਚ ਵੀ ਸ਼ਮੂਲੀਅਤ ਪਾਈ ਗਈ ਹੈ। ਫਿਰੋਜ਼ਪੁਰ ਵਿਚ ਹੀ ਐਫ ਆਈ ਆਰ ਦਰਜ ਕੀਤੀ ਗਈ ਹੈ।
Total Responses : 64