ਡਿਪਟੀ ਕਮਿਸ਼ਨਰ ਨੇ ਕੀਤੀ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ
ਸਾਰੇ ਵਿਭਾਗ ਮੁਹਿੰਮ ਦਾ ਹਿੱਸਾ ਬਣ ਕੇ ਇਸ ਨੂੰ ਸਫਲ ਬਣਾਇਏ :ਡਿਪਟੀ ਕਮਿਸ਼ਨਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 18 ਸਤੰਬਰ 2023: ਜ਼ਿਲ੍ਹੇ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ 2 ਅਕਤੂਬਰ ਤੱਕ ਚੱਲੇਗੀ।ਸਵੱਛ ਭਾਰਤ ਮਿਸ਼ਨ (ਗ੍ਰ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਹੈ ਇਹ ਮੁਹਿੰਮ। ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਪ੍ਰੇਰਿਤ ਕੀਤਾ, ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ /ਬਲਾਕ ਵਿਕਾਸ ਤੇ ਪੰਚਾਇਤਾਂ ਅਫਸਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਨ।ਇਸ ਮੁਹਿੰਮ ਵਿੱਚ ਪਿੰਡਾਂ ਵਿੱਚ ਪੰਚਾਇਤਾਂ ਅਤੇ ਪਿੰਡ ਵਾਸੀਆਂ ਦਾ ਅਹਿਮ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਅਯੋਜਿਤ ਕੀਤੇ ਜਾਣ।ਪਿੰਡ ਵਾਸੀਆਂ ਨੂੰ ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਤੋਂ ਇਲਾਵਾ ਪੰਦੜਵਾੜੇ ਦੌਰਾਨ ਜ਼ਿਆਦਾਤਰ ਪਿੰਡਾਂ ਨੂੰ ਓ.ਡੀ.ਐਫ ਤੋਂ ੳ.ਡੀ.ਐਫ. ਪਲੱਸ ਬਨਾਉਣ ਦੀ ਕੋਸ਼ਿਸ਼ ਕਰਨ ਲਈ ਇਸ ਮੁਹਿੰਮ ਨੂੰ ਹਰ ਪਿੰਡ ਵਿੱਚ ਪਹੁੰਚਾਇਆ ਜਾਵੇ।
ਇਸ ਮੌਕੇ ‘ਤੇ ਕਾਰਜਕਾਰੀ ਇੰਜੀਨੀਅਰ ਸੁੱਖਵਿੰਦਰ ਮਾਹੀ,ਸਿਹਤ ਵਿਭਾਗ ਵਲੋਂ ਡਾ. ਮਨਦੀਪ ਕਮਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਰਨੈਲ ਸਿੰਘ, ਵਰਿਦਰ ਕੁਮਾਰ ਸਹਾਇਕ ਸਿੱਖਿਆ ਅਫਸਰ(ਐਲੀ.) ,ਨਹਿਰੂ ਯੁਵਾ ਕੇਂਦਰ ਦਫਤਰ ਵਲੋਂ ਮੈਡਮ ਵੰਦਨਾ,ਜ਼ਿਲ੍ਹਾ ਬਾਲ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਕੰਚਨ ਅਰੋੜਾ ,ਸੈਰ ਸਪਾਟਾ ਤੇ ਸਭਿਆਚਾਰਕ ਦਫਤਰ ਵਲੋਂ ਰਾਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।