ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਦਮਾ, ਪਿਤਾ ਪ੍ਰੋ. ਬੀ ਸੀ ਵਰਮਾ ਦਾ ਦਿਹਾਂਤ, ਅੰਤਿਮ ਸਸਕਾਰ ਅੱਜ 19 ਸਤੰਬਰ ਨੂੰ
ਚੰਡੀਗੜ੍ਹ, 19 ਸਤੰਬਰ, 2023: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਪ੍ਰੋ. ਬੀ ਸੀ ਵਰਮਾ ਦਾ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸਸਕਾਰ ਅੱਜ 19 ਸਤੰਬਰ ਨੂੰ ਦੁਪਹਿਰ 2.00 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।
ਬਾਬੂਸ਼ਾਹੀ ਡਾਟ ਕਾਮ ਦੇ ਮੁੱਖ ਸੰਪਾਦਕ ਬਲਜੀਤ ਬੱਲੀ ਨੇ ਪ੍ਰੋ. ਬੀ ਸੀ ਵਰਮਾ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਅਨੁਰਾਗ ਵਰਮਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ .