CM ਮਾਨ ਨੇ RDF ਮੁੱਦੇ 'ਤੇ ਗਵਰਨਰ ਨੂੰ ਲਿਖੀ ਚਿੱਠੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਮੁੱਦੇ 'ਤੇ ਗਵਰਨਰ ਨੂੰ ਪੱਤਰ ਲਿਖਿਆ ਹੈ।
ਪੱਤਰ ਵਿੱਚ ਆਰਡੀਐਫ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਉਠਾਉਣ ਦੀ ਬੇਨਤੀ ਕੀਤੀ ਗਈ ਹੈ।
ਹੁਣ ਤੱਕ 5637.4 ਕਰੋੜ ਰੁਪਏ ਦਾ ਆਰਡੀਐਫ ਬਕਾਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਰਹੇ।