ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਰਲਾਉਣ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੈਂਪ ਲਗਾਇਆ
ਜਗਮੀਤ ਸਿੰਘ
ਭਿੱਖੀਵਿੰਡ 21 ਸਤੰਬਰ 2023- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ, ਵਲਟੋਹਾ ਡਾ ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਪਿੰਡ ਰੱਤੋਕੇ ਬਲਾਕ ਵਲਟੋਹਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਵਿਗਿਆਨੀਆ ਅਨੁਸਾਰ ਧਰਤੀ ਵਿੱਚ ਝੋਨੇ ਦੁਆਰਾ ਲਈ ਗਈ 25 ਫੀਸਦੀ ਨਾਈਟ੍ਰੋਜਨ ਅਤੇ ਫਾਸਫੋਰਸ 50 ਫੀਸਦੀ ਗੰਧਕ ਅਤੇ 75 ਫੀਸਦੀ ਪੋਟਾਸ਼ ਪਰਾਲੀ ਵਿੱਚ ਹੀ ਰਹਿ ਜਾਂਦੀ ਹੈ। ਇਸ ਤਰ੍ਹਾਂ ਜੇਕਰ ਪਰਾਲੀ ਨੂੰ ਅੱਗ ਲਗਾਈ ਜਾਂਦੀ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜਦੋ ਕਿ ਇਸ ਨੂੰ ਖੇਤ ਵਿਚ ਹੀ ਮਿਲਾਉਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।
ਇਸ ਮੌਕੇ ਡਾ ਸਰਬਰਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਗਿਆਨੀਆ ਵੱਲੋ ਵਿਕਸਤ ਹੈਪੀ ਸੀਡਰ, ਸੁਪਰ ਸੀਡਰ ਜਾ ਸਰਫੇਸ ਸੀਡਰ ਤਕਨੀਕਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾਵੇ।ਇਸ ਮੌਕੇ ਮਹਿਕਦੀਪ ਸਿੰਘ ਸੁਪਰਵਾਈਜ਼ਰ ਅਤੇ ਗੁਰਮੀਤ ਸਿੰਘ ਸੁਪਰਵਾਈਜ਼ਰ ਨੇ ਅਪੀਲ ਕੀਤੀ ਕਿ ਮਿਆਰੀ ਬਾਸਮਤੀ ਪੈਦਾ ਕਰਨ ਹਿੱਤ ਸਰਕਾਰ ਵੱਲੋਂ ਬੈਨ ਕੀਤੀਆਂ ਜ਼ਹਿਰਾਂ ਦੀ ਵਰਤੋਂ ਬਾਸਮਤੀ ਦੀ ਫ਼ਸਲ ਤੇ ਬਿਲਕੁਲ ਨਾ ਕੀਤੀ ਜਾਵੇ। ਇਸ ਮੌਕੇ ਸੰਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਅਗਾਂਹਵਧੂ ਕਿਸਾਨ ਲੱਖਾਂ ਸਿੰਘ ਸਰਪੰਚ, ਸਤਬੀਰ ਸਿੰਘ,ਬਾਜ਼ ਸਿੰਘ ਸਰਪੰਚ, ਕੁਲਬੀਰ ਸਿੰਘ ਸਰਪੰਚ, ਸੁਖਦੇਵ ਸਿੰਘ ਸਰਪੰਚ, ਸਰਵਨ ਸਿੰਘ, ਦਲਜੀਤ ਸਿੰਘ ਰਾਮੂਵਾਲ ਆਦਿ ਕਿਸਾਨ ਹਾਜ਼ਰ ਸਨ।