ਸਿਹਤ ਅਤੇ ਤੰਦਰੁਸਤੀ ਕੇਂਦਰ ਵਿਖੇ ਸਿਹਤ ਮੇਲਾ ਲਗਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 23 ਸਤੰਬਰ 2023 :
ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਜੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗਿਤਾਜਲੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਵ "ਪ੍ਰੌਗਰਾਮ ਤਹਿਤ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਵੱਲੋਂ ਬਲਾਕ ਮੁਜੱਫਰਪੁਰ ਦੇ ਅਧੀਨ ਆਉਂਦੇ ਸਿਹਤ ਅਤੇ ਤੰਦਰੁਸਤੀ ਕੇਂਦਰ ਭਗੌਰਾ ਵਿਖੇ ਆਯੂਸ਼ਮਾਨ ਭਵ"ਸਿਹਤ ਮੇਲਾਂ ਲਗਾਇਆ ਗਿਆ। ਜਿਸ ਵਿਚ ਹੈਲਥ ਟੀਮ ਜਿਸ ਵਿਚ ਸੀ,ਐਚ,ਓ,ਸ੍ਰੀ ਗੁਰਪ੍ਰੀਤ ਸਿੰਘ,ਸ੍ਰੀ ਘਨ ਸ਼ਾਮ ਅਤੇ ਸ਼੍ਰੀਮਤੀ ਸੁਰਜੀਤ ਕੌਰ ਵੱਲੋਂ ਲੋਕਾਂ ਦਾ ਸਿਹਤ ਨਿਰੀਖਣ ਕੀਤਾ ਗਿਆ ਅਤੇ ਆਏਂ ਹੋਏ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਇਸ ਆਯੂਸ਼ਮਾਨ ਭਵ"ਮੇਲੇ ਵਿੱਚ ਆਏ 109 ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਬਿਮਾਰੀ ਮੁਤਾਬਕ ਦਵਾਈਆਂ ਵੀ ਦਿੱਤੀਆਂ ਗਈਆਂ।ਲੋਕਾਂ ਦੀ ਗੈਰ- ਸੰਚਾਰੀ ਬਿਮਾਰੀ ਦੀ ਜਾਂਚ ਕਰਨ ਤੋਂ ਇਲਾਵਾ ਟੀਵੀ ਅਤੇ ਲੈਪਰੋਸੀ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਲਈ ਸਕਰੀਨਿੰਗ ਕੀਤੀ ਗਈ।ਆਏ ਹੋਏ ਲੋਕਾਂ ਦੇ 131 ਦੇ ਕਰੀਬ ਆਭਾ ਕਾਰਡ ਵੀ ਬਣਾਏ ਗਏ। ਲੋਕਾਂ ਨੂੰ ਤੰਦਰੁਸਤ ਜੀਵਨ ਬਤੀਤ ਕਰਨ ਲਈ ਪੌਸ਼ਟਿਕ ਖੁਰਾਕ ਅਤੇ ਯੋਗਾ ਕਰਨ ਦੇ ਲਾਭ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ, ਮਲੇਰੀਆ,ਚਿਕੁਨਗੁਨੀਆ ਦੀ ਬਿਮਾਰੀ, ਇਹਨਾਂ ਬਿਮਾਰੀਆਂ ਤੋਂ ਬਚਾਓ ਅਤੇ ਇਹਨਾਂ ਦੇ ਟੈਸਟਾ , ਇਲਾਜ ਸੰਬੰਧੀ ਵੀ ਦੱਸਿਆ। ਸੀ, ਐਚ, ਓ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹਨਾਂ ਮੇਲਿਆਂ ਦਾ ਲਗਾਣਾ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਸਿਹਤ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਦੇਸ਼ ਵਿਚੋਂ ਸਾਲ 2025 ਤੱਕ ਟਿਬੀ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ" ਪ੍ਰਧਾਨ ਮੰਤਰੀ ਟੀਬੀ ਮੁਕਤ ਅਭਿਆਨ" ਚਲਾਇਆ ਗਿਆ ਹੈ ।ਜਿਸ ਵਿਚ ਟੀਬੀ ਦੇ ਮਰੀਜ਼ਾਂ ਦੀ ਜਲਦੀ ਤੋਂ ਜਲਦੀ ਪਹਿਚਾਣ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਮਿਊਨਟੀ ਦੇ ਸਹਿਯੋਗ ਨਾਲ ਟੀਬੀ ਦੇ ਮਰੀਜ਼ਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ "ਨਿਕਸੇ਼ ਮਿਤਰਾਂ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਕਿਸੇ ਵਿਅਕਤੀ, ਕਿਸੇ ਚੁਣੇ ਹੋਏ ਪ੍ਰਤੀਨਿਧੀ ਜਾਂ ਕਿਸੇ ਗੈਰ-ਸਰਕਾਰੀ ਸੰਸਥਾ ਵੱਲੋਂ ਕਿਸੇ ਵੀ ਟੀਬੀ ਮਰੀਜ਼ ਨੂੰ ਗੋਦ ਲਿਆ ਜਾ ਸਕਦਾ ਹੈ। ਇਸ ਤਹਿਤ ਟੀ.ਬੀ. ਦੇ ਮਰੀਜ਼ਾਂ ਨੂੰ ਕਮਿਊਨਿਟੀ ਵੱਲੋਂ ਘੱਟੋ-ਘੱਟ ਛੇ ਮਹੀਨੇ ਲਈ ਅਪਣਾਉਣਾ ਪੈਂਦਾ ਹੈ। ਟੀਬੀ ਮਰੀਜ਼ਾਂ ਦੀ ਸਹਾਇਤਾ ਲਈ ਅੱਗੇ ਆਉਣ ਵਾਲੇ ਵਿਅਕਤੀ ਜਾਂ ਸੰਸਥਾ ਨੂੰ ਨਿਕਸ਼ੇ ਮਿੱਤਰ ਕਿਹਾ ਜਾਂਦਾ ਹੈ। ਜੋ ਵੀ ਵਿਅਕਤੀ, ਪ੍ਰਤੀਨਿਧੀ, ਸੰਸਥਾ ਜਾਂ ਕਾਰਪੋਰੇਸ਼ਨ ਕਿਸੇ ਟੀਬੀ ਦੇ ਮਰੀਜ਼ ਨੂੰ ਗੋਦ ਲੈਣ ਜਾਂ ਆਪਣਾ ਸਮਰਥਨ ਦੇਣ ਲਈ ਇਛੁੱਕ ਹਨ, ਉਹ https://communitysupport.nikshay.in ਉੱਪਰ ਪਹੁੰਚ ਕੇ ਆਪਣੇ-ਆਪ ਨੂੰ ਰਜਿਸਟਰਡ ਕਰਵਾ ਸਕਦੇ ਹਨ। ਇਸ ਕੈਂਪ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰ ਭਗੌਰਾਂ ਦੇ ਸਮੂਹ ਸਟਾਫ ਵੱਲੋਂ ਲੋਕਾਂ ਨੂੰ ਜਿਊਂਦੇ ਜੀਅ ਖੂਨ ਦਾਨ ਕਰਨ ਅਤੇ ਮਰਨ ਤੋਂ ਬਾਅਦ ਆਪਣੇ ਅੰਗਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਸ੍ਰੀਮਤੀ ਸੁਰਜੀਤ ਕੌਰ ਵੱਲੋਂ ਐਮ, ਸੀ,ਐਚ ਸੇਵਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ "ਆਯੂਸ਼ਮਾਨ ਭਵ"ਕੈਂਪ ਵਿੱਚ ਆਸ਼ਾ ਵਰਕਰ ਸੀ੍ਮਤੀ ਜੀਵਨ ਜੌਤੀ, ਰਾਜ਼ ਰਾਣੀ, ਬਲਜੀਤ ਕੌਰ, ਆਸ਼ਾ ਵਰਕਰ ਪਰਮਜੀਤ ਕੌਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਕੈਂਪ ਵਿੱਚ ਪਿੰਡ ਦੇ ਪੰਤਵੰਤੇ ਲੋਕ ਹਾਜ਼ਰ ਰਹੇ।