ਬੁੱਧ ਰਾਮ ਦਾ ਸਿਰਸਾ ਤੇ ਵੱਡਾ ਸ਼ਬਦੀ ਹਮਲਾ
ਰੋਹਿਤ ਗੁਪਤਾ
ਗੁਰਦਾਸਪੁਰ ,23 ਸਤੰਬਰ 2023 : ਆਮ ਆਦਮੀ ਪਾਰਟੀ ਵਲੋਂ ਗੁਰਦਾਸਪੁਰ ਅੰਦਰ ਨਿਯੁੱਕਤ ਕਿੱਤੇ ਗਏ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਦਿਹਾਤੀ ਬਲਬੀਰ ਸਿੰਘ ਪੰਨੂ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।
ਇਸ ਮੌਕੇ ਤੇ ਨਵ ਨਿਯੁਕਤ ਪ੍ਰਧਾਨਾਂ ਵੱਲੋਂ ਰਸਮੀ ਤੌਰ ਤੇ ਆਪਣਾ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਤੇ ਪੰਜਾਬ ਸਰਕਾਰ ਵਲੋਂ ਚੁੱਕੇ ਗਏ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਤੇ ਟਿੱਪਣੀ ਕਰਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਜਵਾਬ ਦਿੰਦੇ ਹੋਏ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਿਰਸਾ ਉਹ ਵਿਅਕਤੀ ਹੈ ਜਿਸਨੇ 700 ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਭਾਜਪਾ ਪਾਰਟੀ ਦਾ ਸਾਥ ਦਿੱਤਾ ਹੈ। ਉਹਨਾਂ ਕਿਹਾ ਕੀ ਇਹ ਲੋਕਾਂ ਨਿ ਕਦੇ ਵੀ ਪੰਜਾਬ ਹਿਤ ਦੀ ਗੱਲ ਨਹੀ ਕੀਤੀ।
ਪੰਜਾਬ ਸਰਕਾਰ ਵਲੋਂ ਚੁੱਕੇ ਗਏ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਤੇ ਟਿੱਪਣੀ ਕਰਨ ਤੇ ਬਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਜਵਾਬ ਦਿੰਦੇ ਹੋਏ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਿਰਸਾ ਉਹ ਵਿਅਕਤੀ ਹੈ ਜਿਸਨੇ 700 ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਭਾਜਪਾ ਪਾਰਟੀ ਦਾ ਸਾਥ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਵਾਲ ਚੁੱਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਇਹ ਕਹਿਣ ਕਿ 4600 ਕਰੋੜ ਰੁਪਏ ਜੌ ਆਰਡੀਐੱਫ ਪੰਜਾਬ ਦਾ ਬਣਦਾ ਹੈ ਅਤੇ 780 ਕਰੋੜ ਰੁਪਏ ਨੈਂਸ਼ਲ ਹੈਲਥ ਮਿਸ਼ਨ ਦਾ ਬਣਦਾ ਹੈ ਉਹ ਪੰਜਾਬ ਨੂੰ ਜਾਰੀ ਕਰਵਾਓਣ ਦੀ ਗੱਲ ਕਰਨ ਪਰ ਇਹ ਲੋਕ ਪੰਜਾਬ ਹਿਤਾ ਬਾਰੇ ਗੱਲ ਨਹੀ ਕਰ ਸਕਦੇ ਅਤੇ ਮੁੱਖ ਮੰਤਰੀ ਪੰਜਾਬ ਜੋ ਪੰਜਾਬ ਦੀ ਗੱਲ ਕਰਦਾ ਹੈ ਅਤੇ ਦਿਨ ਰਾਤ ਲੋਕਾਂ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੌ ਗਲਾ ਕਰ ਰਹੀ ਹੈ ਓਸ ਵਿੱਚ ਕੋਈ ਦਮ ਨਹੀਂ ਹੈ।ਅਮਨ ਕਾਨੂੰਨ ਦੀ ਸਥਿਤੀ ਤੇ ਬੋਲਦੇ ਹੋਏ ਕਿਹਾ ਕਿ ਪਹਿਲੀਆਂ ਸਰਕਾਰਾਂ ਨਾਲੋਂ ਇਸ ਵਕਤ ਪੰਜਾਬ ਦੇ ਹਾਲਾਤ ਠੀਕ ਹਨ ।
ਇੱਸ ਮੌਕੇ ਤੇ ਨਵ ਨਿਯੁਕਤ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਦਿਹਾਤੀ ਪ੍ਰਧਾਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਜੌ ਉਹਨਾਂ ਨੂੰ ਇਹ ਜ਼ਿੰਮੇਦਾਰੀ ਸੋਂਪੀ ਗਈ ਹੈ ਅਤੇ ਉਹ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਦਿਨ ਰਾਤ ਕੰਮ ਕਰਨਗੇ