ਟਰੂਡੋ ਨੂੰ ਝਟਕਾ: ਕੈਨੇਡਾ ਦੇ ਪਹਿਲੇ ਸਿੱਖ ਸੈਨੇਟ ਸਰਬਜੀਤ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ, 24 ਸਤੰਬਰ 2023- ਕੈਨੇਡਾ ਅਤੇ ਭਾਰਤ ਵਿਚਾਲੇ ਵਧਦੇ ਤਣਾਅ ਦਰਮਿਆਨ ਭਾਰਤੀ ਮੂਲ ਦੇ ਸਰਬਜੀਤ ਸਿੰਘ ਮਰਵਾਹ ਨੇ ਕੈਨੇਡੀਅਨ ਸੈਨੇਟ ਤੋਂ ਅਸਤੀਫਾ ਦੇ ਦਿੱਤਾ ਹੈ। ਅਮਰ ਉਜਾਲਾ ਦੀ ਖ਼ਬਰ ਮੁਤਾਬਿਕ, ਮਰਵਾਹ ਕੈਨੇਡਾ ਦੀ ਸੈਨੇਟ ਵਿੱਚ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2026 ਤੱਕ ਸੀ। ਉਨ੍ਹਾਂ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਸੈਨੇਟ ਲਈ ਨਿਯੁਕਤ ਕੀਤਾ ਗਿਆ ਸੀ।