ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਬਲਿਸਿਟੀ ਵੈਨਾਂ ਨਾਲ ਪ੍ਰਚਾਰ ਕੀਤਾ : ਖੇਤੀਬਾੜੀ ਅਫ਼ਸਰ
ਰੂਪਨਗਰ, 24 ਸਤੰਬਰ 2023 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਬਾਰੇ ਜਾਗਰੁਕਤਾ ਪੈਂਦਾ ਕਰਨ ਲਈ ਕਰਾਪ ਰੈਜੀਡਿਊਲ ਮੈਨੇਜਮੈਂਟ ਸਕੀਮ ਤਹਿਤ ਆਈ.ਈ.ਸੀ ਕੰਪੋਨੈਂਟ ਅਧੀਨ ਪਬਲਿਸਿਟੀ ਵੈਨਾਂ ਚਲਾਈਆਂ ਜਾ ਰਹੀਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਵਿੱਚ 40 ਦਿਨ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਫਾਇਦਿਆਂ ਬਾਰੇ ਆਡੀਓ ਰਾਹੀ ਪ੍ਰਚਾਰ ਕਰਨਗੀਆ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਅਤੇ ਸੂਖਮ ਜੀਵ ਜੰਤੂਆ ਦਾ ਨੁਕਸਾਨ ਵੀ ਹੁੰਦਾ ਹੈ। ਇਸ ਲਈ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ, ਸਮਾਰਟ ਸੀਡਰ, ਸਰਫ਼ੇਸ ਸੀਡਰ, ਹੈਪੀ ਸੀਡਰ, ਜ਼ੀਰੋ ਟਿਲ ਡਰਿਲ, ਰੋਟਾਵੇਟਰ ਆਦਿ ਮਸ਼ੀਨਾਂ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋਵੇਗਾ।
ਇਸ ਤੋਂ ਇਲਾਵਾ ਬੇਲਰ/ਰੇਕ ਵਾਲੀਆਂ ਮਸ਼ੀਨਾਂ ਤੋਂ ਗੰਢਾ ਬਣਵਾਕੇ ਅੱਗੇ ਇੰਡਸਟ੍ਰੀ ਨੂੰ ਵੇਚਿਆ ਜਾਣ, ਇਸ ਤਰਾਂ ਕਰਨ ਨਾਲ ਆਮਦਨ ਵਿੱਚ ਵੀ ਵਾਧਾ ਹੋਵੇਗਾ।
ਉਨ੍ਹਾਂ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆ ਨੂੰ ਅਪੀਲ ਕੀਤੀ ਕਿ ਇਸ ਵਾਰ ਰੂਪਨਗਰ ਜ਼ਿਲੇ ਨੂੰ ਆਪ ਸਾਰਿਆਂ ਦੇ ਸਹਿਯੋਗ ਨਾਲ ਪ੍ਰਦੂਸ਼ਿਤ ਮੁਕਤ ਕਰਨਾ ਹੈ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਕੇ ਆਉਣ ਵਾਲੀਆ ਪੀੜੀਆ ਲਈ ਸ਼ੁੱਧ ਅਤੇ ਸਿਹਤਮੰਦ ਭਵਿੱਖ ਬਣਾਉਣਾ ਹੈ।
ਇਸ ਮੌਕੇ ਵਿਭਾਗ ਦੇ ਪਵਿੱਤਰ ਸਿੰਘ, ਸਰਬਜੀਤ ਸਿੰਘ ਏ.ਐਸ.ਆਈ, ਪਿੰਡ ਚੱਕਲਾਂ ਵਿਖੇ ਅਗਾਂਹਵਧੂ ਕਿਸਾਨ ਮੇਜਰ ਸਿੰਘ, ਮਨਜੀਤ ਸਿੰਘ, ਪਵਨਦੀਪ ਸਿੰਘ, ਬਲਜਿੰਦਰ ਸਿੰਘ, ਚਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਹਾਜ਼ਰ ਸਨ।