ਨਗਰ ਕੌਂਸਲ ਰੂਪਨਗਰ ਵੱਲੋਂ ਟਾਇਲਟਾਂ ਦੀ ਸਫਾਈ ਕੀਤੀ
ਰੂਪਨਗਰ, 24 ਸਤੰਬਰ 2023 : 2 ਅਕਤੂਬਰ ਤੱਕ ਚੱਲਣ ਵਾਲੀ "ਸਵੱਛਤਾ ਹੀ ਸੇਵਾ" ਅਭਿਆਨ ਸਬੰਧੀ ਰੂਪਨਗਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ-ਵੱਖ ਗਤੀਵਿਧੀਆਂ ਦਾ ਦੌਰ ਜਾਰੀ ਹੈ। ਇਸੇ ਮੰਤਵ ਤਹਿਤ ਅੱਜ ਨਗਰ ਕੌਂਸਲ ਰੂਪਨਗਰ ਵੱਲੋਂ ਅੱਜ ਸਵੱਛਤਾ ਪੰਦਰਵਾੜੇ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਬਣੇ ਪਬਲਿਕ ਅਤੇ ਕਮਿਊਨਿਟੀ ਟਾਇਲਟਾਂ ਦੀ ਸਫਾਈ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਰੂਪਨਗਰ ਸ.ਮਨਜੀਤ ਸਿੰਘ ਨੇ ਦੱਸਿਆ ਕਿ "ਸਵੱਛਤਾ ਹੀ ਸੇਵਾ" ਅਭਿਆਨ ਦੀਆਂ ਚੱਲ ਰਹੀਆਂ ਗਤੀਵਿਧੀਆਂ ਰਾਹੀਂ ਵੱਖ-ਵੱਖ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਟੋਭਿਆਂ, ਛੱਪੜਾਂ, ਸੂਇਆਂ, ਧਾਰਮਿਕ ਸਥਾਨਾਂ ਦੀ ਸਫ਼ਾਈ, ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖੋ-ਵੱਖਰਾ ਕਰਨ ਬਾਰੇ ਜਾਗਰੂਕਤਾ ਫੈਲਾਉਣਾ, ਸਕੂਲੀ ਬੱਚਿਆਂ ਅਤੇ ਸਟਾਫ਼ ਨਾਲ ਮਿਲ ਕੇ ਸਕੂਲ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ, ਇਸ ਲਈ ਇਸ ਅਭਿਆਨ ਵਿਚ ਸ਼ਾਮਿਲ ਦਾ ਹਿੱਸਾ ਬਣਕੇ ਸ਼ਹਿਰ ਦੀ ਸਾਫ ਸਫਾਈ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ।