ਮਨਪ੍ਰੀਤ ਬਾਦਲ ਦੇ ਪਲਾਟ ਮਾਮਲੇ 'ਚ ਵਿਜੀਲੈਂਸ ਵੱਲੋਂ ਇਕ ਹੋਰ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ , 25 ਸਤੰਬਰ 2023: ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇੱਕ ਹੋਰ ਕਰੀਬੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨਾਲ ਹੁਣ ਤੱਕ ਗਿਰਫ਼ਤਾਰੀਆਂ ਦੀ ਗਿਣਤੀ ਤਿੰਨ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਪਲਾਟ ਲਈ ਬੋਲੀ ਦੇਣ ਵਾਲਿਆਂ ਵਿੱਚ ਸ਼ਾਮਲ ਵਿਕਾਸ ਕੁਮਾਰ ਨੂੰ ਗਿਰਫ਼ਤਾਰ ਕੀਤਾ ਹੈ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਵਿਕਾਸ ਕੁਮਾਰ ਨੂੰ ਵਿਜੀਲੈਂਸ ਨੇ ਕਿਸੇ ਦੂਸਰੇ ਵਿੱਚੋਂ ਗ੍ਰਿਫਤਾਰ ਕੀਤਾ ਹੈ
ਜਿੱਥੋਂ ਉਹ ਕਿਧਰੇ ਹੋਰ ਭੱਜਣ ਦੀ ਤਿਆਰੀ ਵਿਚ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਦੋ ਹੋਰ ਵਿਅਕਤੀਆਂ ਰਾਜੀਵ ਕੁਮਾਰ ਤੇ ਅਮਨਦੀਪ ਐਤਵਾਰ ਨੂੰ ਬਠਿੰਡਾ ਸ਼ਹਿਰ ਵਿਚੋਂ ਹੀ ਗ੍ਰਿਫ਼ਤਾਰ ਕਰ ਲਏ ਸਨ।