ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਰਿਹਾਇਸ਼ 'ਤੇ ਛਾਪੇਮਾਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 24 ਸਤੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿੰਡ ਬਾਦਲ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਹੈ।
ਵਿਜੀਲੈਂਸ ਦੀ ਟੀਮ ਵੱਲੋਂ ਉਸ ਸਮੇਤ 6 ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਰਜ ਹੋਣ ਮਗਰੋਂ ਭਾਜਪਾ ਆਗੂ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।