ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ
ਜਗਤਾਰ ਸਿੰਘ
ਪਟਿਆਲਾ 25 ਸਤੰਬਰ 2023: ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮਨੁੱਖਤਾ ਦੇ ਭਲੇ ਲਈ ਜਿਥੇ ਅਰਦਾਸ ਕੀਤੀ, ਉਥੇ ਹੀ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਸੰਗਤਾਂ ਨੇ ਆਨੰਦ ਵੀ ਮਾਣਿਆ। ਇਸ ਮੌਕੇ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਪੁੱਜੀਆਂ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨੇ ਆਪਣੀ ਕਿਰਤ ਵਿਚੋਂ ਕੱਢੇ ਦਸਵੰਧ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਤਾਂ ਕਿ ਸਮਾਜ ਵਿਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜਬੂਤ ਹੋਵੇ । ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਭਵਿੱਖ ਵਿਚ ਅਜਿਹੇ ਧਾਰਮਕ ਸਮਾਗਮ ਜਾਰੀ ਰਹਿਣਗੇ। ਇਸ ਦੌਰਾਨ ਹੋਰਨਾਂ ਤੋਂ ਇਲਾਵ ਸਾਬਕਾ ਮੈਨੇਜਰ ਅਜੈਬ ਸਿੰਘ, ਜਨ. ਸਕੱਤਰ ਗੁਰਦਰਸ਼ਨ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਕੁਲਵੰਤ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ, ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ।