← ਪਿਛੇ ਪਰਤੋ
ਵਕੀਲ ’ਤੇ ਅਣਮਨੁੱਖੀ ਤਸ਼ੱਦਦ ਢਾਹੁਣ ਵਿਰੁੱਧ ਵਕੀਲ ਅੱਜ 26 ਸਤੰਬਰ ਤੋਂ ਹੜਤਾਲ ’ਤੇ ਚੰਡੀਗੜ੍ਹ, 26 ਸਤੰਬਰ, 2023: ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਨੇ 26 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਕ ਵਕੀਲ ’ਤੇ ਅਣਮਨੁੱਖੀ ਤਸ਼ੱਦਦ ਢਾਹੁਣ ਵਿਰੁੱਧ ਵਕੀਲਾਂ ਨੇ ਇਹ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਵਕੀਲਾਂ ਦਾ ਕਹਿਣਾ ਹੈ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਘਟਨਾ ਦੀ ਸਾਰੀ ਜਾਂਚ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਚੰਡੀਗੜ੍ਹ ਵਿਚ ਕਿਸੇ ਨਿਰਪੱਖ ਏਜੰਸੀ ਨੂੰ ਨਹੀਂ ਸੌਂਪੀ ਜਾਂਦੀ। ਵਕੀਲ ਖਿਲਾਫ ਦਰਜ ਝੂਠੀ ਐਫ ਆਈ ਆਰ ਰੱਦ ਕੀਤੀ ਜਾਵੇ। ਬਾਰੇ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾ ਰਹੀ ਹੈ।
Total Responses : 224