← ਪਿਛੇ ਪਰਤੋ
ਮਨਪ੍ਰੀਤ ਸਿੰਘ ਬਾਦਲ ਖਿਲਾਫ ਐਲ ਓ ਸੀ ਜਾਰੀ ਚੰਡੀਗੜ੍ਹ, 26 ਸਤੰਬਰ, 2023: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕ ਆਊਟ ਸਰਕੁਲਰ (ਐਲ ਓ ਸੀ) ਜਾਰੀ ਕੀਤਾ ਗਿਆ ਹੈ। ਉਹਨਾਂ ਖਿਲਾਫ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤਾ ਸੀ। ਉਹਨਾਂ ’ਤੇ ਸਰਕਾਰੀ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਵਿਚ ਤਬਦੀਲ ਕਰਵਾ ਕੇ ਖਰੀਦਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮਨਪ੍ਰੀਤ ਸਿੰਘ ਬਾਦਲ ਵਿਦੇਸ਼ ਭੱਜ ਸਕਦੇ ਹਨ। ਇਸੇ ਲਈ ਇਹ ਐਲ ਓ ਸੀ ਸਾਰੇ ਹਵਾਈ ਅੱਡਿਆਂ ਨੂੰ ਭੇਜਿਆ ਗਿਆ ਹੈ।
Total Responses : 199