NZC ਦੀ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਉਠਾਇਆ
ਚੰਡੀਗੜ੍ਹ, 26 ਸਤੰਬਰ 2023 : ਅੱਜ NZC ਦੀ ਮੀਟਿੰਗ ਵਿੱਚ ਹਰਿਆਣਾ ਨੇ ਆਪਣੇ ਕਾਲਜਾਂ ਨੂੰ ਮਾਨਤਾ ਦੇਣ ਦਾ ਮੁੱਦਾ ਉਠਾਇਆ ਜਿਸ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਮੰਗ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ, ਹਰਿਆਣਾ ਨੇ 50 ਸਾਲ ਤੱਕ ਕੋਈ ਮਾਨਤਾ ਨਹੀਂ ਲਈ, ਹੁਣ ਕਿਹੜੇ ਹਾਲਾਤ ਬਦਲ ਗਏ ਹਨ ਕਿ ਪਹਿਚਾਣ ਦੀ ਲੋੜ ਹੈ, ਮੇਰੀ ਅਪੀਲ ਹੈ ਕਿ ਇਸ ਮੁੱਦੇ ਨੂੰ ਭਵਿੱਖ ਲਈ ਵੀ ਬੰਦ ਸਮਝਿਆ ਜਾਵੇ। ਮਾਨ ਨੇ ਕਿਹਾ ਇਸ ਨੂੰ NZC ਮੀਟਿੰਗ ਦੇ ਏਜੰਡੇ ਤੋਂ ਵੀ ਹਟਾ ਦਿੱਤਾ ਜਾਣਾ ਚਾਹੀਦਾ ਹੈ, ਅਸੀਂ ਪੰਜਾਬ ਯੂਨੀਵਰਸਿਟੀ ਦੇ ਵਿੱਤੀ ਘਾਟੇ ਨੂੰ ਦੂਰ ਕੀਤਾ, ਅਸੀਂ ਗ੍ਰਾਂਟ-ਇਨ-ਏਡ ਨੂੰ ਵਧਾ ਕੇ 94.13 ਕਰੋੜ ਰੁਪਏ ਕਰ ਦਿੱਤਾ ਹੈ, ਅਸੀਂ ਯੂਨੀਵਰਸਿਟੀ ਵਿੱਚ ਨਵੇਂ ਹੋਸਟਲ ਲਈ ਫੰਡ ਜਾਰੀ ਕੀਤੇ। ਮੁੱਖ ਮੰਤਰੀ ਮਾਨ ਨੇ ਕਿਹਾ, ਕੇਂਦਰ ਸਰਕਾਰ ਨੂੰ ਵੀ ਯੂਜੀਸੀ ਦੇ ਤਨਖਾਹ ਸਕੇਲ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ।