ਭਾਰਤ-ਕੈਨੇਡਾ ਵਿਵਾਦ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਬਿਆਨ, ਕਿਹਾ ਸਰਕਾਰ ਘੱਟ ਗਿਣਤੀਆਂ ਨੂੰ...(ਵੇਖੋ ਵੀਡੀਓ)
ਰਾਜੂ ਗੁਪਤਾ
ਜਲੰਧਰ, 26 ਸਤੰਬਰ 2023- ਭਾਰਤ-ਕੈਨੇਡਾ ਵਿਵਾਦ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਬੰਦੀ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਜਲੰਧਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ, ਭਾਰਤ ਸਰਕਾਰ ਘੱਟ ਗਿਣਤੀਆਂ ਖ਼ਾਸ ਕਰ ਪੰਜਾਬੀਆਂ ਨੂੰ ਵੱਖਵਾਦੀ ਤੇ ਖ਼ਾਲਿਸਤਾਨੀ ਬਣਾਉਣ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਦੇ ਹਾਲਾਤ ਜੋ ਅੱਜ ਕੱਲ੍ਹ ਬਣ ਰਹੇ ਹਨ, ਉਹਦੇ ਬਾਰੇ ਸਾਨੂੰ ਸਮੂਹ ਪੰਜਾਬੀਆਂ ਤੇ ਸਿੱਖ ਨੂੰ ਸੋਚਣਾ ਪਵੇਗਾ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੈਸ਼ਨਲ ਮੀਡੀਏ ਤੇ ਵੀ ਸਵਾਲ ਚੁੱਕੇ ਗਏ ਅਤੇ ਕਿਹਾ ਗਿਆ ਕਿ, ਨੈਸ਼ਨਲ ਮੀਡੀਆ ਬਿਨਾਂ ਸਬੂਤਾਂ ਤੋਂ ਹੀ ਸਿੱਖਾਂ ਨੂੰ ਬਦਨਾਮ ਕਰਕੇ, ਉਨ੍ਹਾਂ ਦਾ ਅਕਸ ਖ਼ਰਾਬ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਬਿਆਨ- ਵੇਖੋ ਵੀਡੀਓ- https://fb.watch/niNaxDLqUq/