SGPC ਦੀ ਚੋਣਾਂ ਕਰਾਉਣ ਲਈ ਜਥੇਦਾਰ ਦਾਦੂਵਾਲ ਨੇ ਅਮਿਤ ਸ਼ਾਹ ਨੂੰ ਕੀਤੀ ਅਪੀਲ
ਮਨਪ੍ਰੀਤ ਸਿੰਘ ਬਾਦਲ ਦੀ ਕਹਿਣੀ ਤੇ ਕਥਨੀ ਚ ਹੈ ਜਮੀਨ ਆਸਮਾਨ ਦਾ ਫਰਕ - ਦਾਦੂਵਾਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 26 ਸਤੰਬਰ 2023- ਇੱਕ ਪਾਸੇ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਪਹੁੰਚੇ ਹਨ ਤੇ ਉਹਨਾਂ ਵੱਲੋਂ ਉੱਤਰੀ ਜੋਨਲ ਕੌਂਸਲ ਦੀ ਬੈਠਕ ਕੀਤੀ ਜਾ ਰਹੀ ਹੈ। ਦੂਜੇ ਪਾਸੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਐਸਜੀਪੀਸੀ ਦੀਆਂ ਚੋਣਾਂ ਜਲਦ ਕਰਵਾਉਣ।
ਉਨ੍ਹਾਂ ਕਿਹਾ ਕਿ ਹਰ ਸੂਬੇ ਵਿੱਚ ਪੰਜ ਸਾਲ ਬਾਅਦ ਚੋਣਾਂ ਹੁੰਦੀਆਂ ਹਨ ਐਸਜੀਪੀਸੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਹੀਂ ਹੋਈਆਂ ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪਹਿਲਾਂ ਹਰਿਆਣਾ ਕਮੇਟੀ ਵੱਲੋਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਧਰਮ ਪਰਿਵਰਤਨ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਅਤੇ ਹੁਣ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਅਤੇ ਦਿੱਲੀ ਕਮੇਟੀ ਅਤੇ ਹਰਿਆਣਾ ਕਮੇਟੀ ਹਰ ਸੰਭਵ ਕੋਸ਼ਿਸ਼ ਕਰੇਗੀ।
ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਕੁਝ ਸਮਾਂ ਪਹਿਲਾ ਕਾਂਗਰਸ ਨੂੰ ਛੱਡ ਕੇ ਬੀਜੇਪੀ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ ਹੁਣ ਇਨਕੁਆਰੀ ਤੋਂ ਕਿਉਂ ਭੱਜ ਰਹੇ ਹਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਹਿਲਾਂ ਤਾਂ ਮਨਪ੍ਰੀਤ ਸਿੰਘ ਬਾਦਲ ਕਹਿੰਦੇ ਸਨ ਕਿ ਮੈਂ ਕਿਸੇ ਇਨਕੁਇਰੀ ਤੋਂ ਨਹੀਂ ਡਰਦਾ ਪਰ ਹੁਣ ਉਹ ਖੁਦ ਇਨਕੁਆਇਰੀ ਤੋਂ ਕਿਉਂ ਭੱਜ ਰਹੇ ਹਨ ਇਸ ਦਾ ਜਵਾਬ ਮਨਪ੍ਰੀਤ ਸਿੰਘ ਬਾਦਲ ਨੂੰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ ਵਿੱਚ ਇਸ ਲਈ ਸ਼ਾਮਲ ਹੋਏ ਸਨ ਕਿ ਸ਼ਾਇਦ ਉਹ ਬਚ ਜਾਣਗੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜਲਦ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਵੋਟਰ ਦਾ ਵੋਟਾਂ ਬਣਾਉਣ ਦਾ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਅਤੇ ਕੈਨੇਡਾ ਭਾਰਤ ਦੀ ਤਲਖੀ ਨੂੰ ਲੈ ਕੇ ਬੋਲਦੇ ਹੋਏ ਉਹਨਾਂ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਬੈਠ ਕੇ ਵਿਚਾਰ ਕਰਨੀ ਚਾਹੀਦੀ ਹੈ। ਤਾਂ ਜੋ ਕਿ ਇਸ ਦਾ ਹੱਲ ਨਿਕਲ ਸਕੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਨਸ਼ੇ ਦੇ ਮੁੱਦੇ ਤੇ ਪੰਜਾਬ ਸਰਕਾਰ ਵੀ ਪੂਰੀ ਤਰੀਕੇ ਨਾਲ ਫੇਲ ਹੋਈ ਹੈ ਅਤੇ ਹੁਣ ਨਸ਼ੇ ਨੂੰ ਰੋਕਣ ਵਾਸਤੇ ਸਾਰੀਆਂ ਪਾਰਟੀਆਂ ਹੀ ਜ਼ਿੰਮੇਵਾਰ ਹਨ। ਅਤੇ ਅਸੀਂ ਇੱਕ ਵੱਡੀ ਲੋਕ ਲਹਿਰ ਬਣਾਵਾਂਗੇ ਜੋ ਨਸ਼ੇ ਦੇ ਮੁੱਦੇ ਤੇ ਅਵਾਜ ਬੁਲੰਦ ਕਰੇਗੀ।