ਭਾਰਤ ਦੇ Home ਸੈਕਟਰੀ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ
ਬੰਦੀ ਸਿੰਘ ਬਲਵੰਤ ਸਿੰਘ ਰਾਜੋਵਾਣਾ ਦੀ ਰਿਹਾਈ ਲਈ ਐਸਜੀਪੀਸੀ ਵੱਲੋਂ ਦਿੱਤਾ ਅਜੇ ਕੁਮਾਰ ਭੱਲਾਂ ਨੂੰ ਮੰਗ ਪੱਤਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 26 ਸਤੰਬਰ 2023- ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾ ਸੀਸ ਝੁਕਦੇ ਹਨ ਉੱਥੇ ਅੱਜ ਸਵੇਰ ਤੋਂ ਹੀ ਵੱਖ ਵੱਖ ਸੂਬਿਆਂ ਦੇ ਗਵਰਨਰ ਅਤੇ ਮੁੱਖ ਮੰਤਰੀ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਹੇ ਹਨ। ਜਿਸ ਦੇ ਚਲਦੇ ਭਾਰਤ ਦੇ ਹੋਮ ਸੈਕਟਰੀ ਅਜੇ ਕੁਮਾਰ ਭੱਲਾ ਵੀ ਸੱਚਖੰਡ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਸ਼੍ਰੀ ਦਰਬਾਰ ਸਾਹਿਬ ਦੇ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਵੱਲੋਂ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵਾਸਤੇ ਅਜੇ ਕੁਮਾਰ ਭੱਲਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਬਾਅਦ ਵਿੱਚ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਹੋਮ ਸੈਕਟਰੀ ਆਫ ਇੰਡੀਆ ਨੂੰ ਸ਼੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਮੈਂਬਰ ਐਡਵੋਕੇਟ ਭਗਵੰਤ ਪਾਲ ਸਿੰਘ ਸਿਆਲਕਾ ਨੇ ਕਿਹਾ ਕਿ ਉਹਨਾਂ ਵੱਲੋਂ ਹੋਮ ਸੈਕਟਰੀ ਇੰਡੀਆ ਅਜੇ ਕੁਮਾਰ ਭੱਲਾ ਜੀ ਨੂੰ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਲਈ ਮੰਗ ਪੱਤਰ ਦਿੱਤਾ ਹੈ। ਉਹਨਾਂ ਕਿਹਾ ਪਹਿਲਾਂ ਵੀ ਐਸਜੀਪੀਸੀ ਦਾ ਇੱਕ ਵਫਦ ਦਿੱਲੀ ਵਿਖੇ ਜਾ ਕੇ ਇੱਕ ਵਾਰ ਮੀਟਿੰਗ ਕਰ ਚੁੱਕਾ ਹੈ ਅਤੇ ਅੱਜ ਅਜੇ ਕੁਮਾਰ ਭਲਾ ਨੇ ਅਸ਼ੁਵਾਸਨ ਦਵਾਇਆ ਕਿ ਤੁਹਾਡੇ ਮੰਗ ਪੱਤਰ ਤੇ ਵਿਚਾਰ ਜ਼ਰੂਰ ਕੀਤੀ ਜਾਵੇਗੀ।