← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਦਲ ਦੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਕੁਲਾਰ ਦਾ ਦਿਹਾਂਤ ਫਗਵਾੜਾ, 27 ਸਤੰਬਰ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਗਵਾੜਾ ਤੋਂ ਮੈਂਬਰ ਅਤੇ ਅਕਾਲੀ ਦਲ ਦੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਕੁਲਾਰ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਤੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
Total Responses : 100