ਪੰਜਾਬ ਦੇ ਇਕ ਜ਼ਿਲ੍ਹੇ ‘ਚ 28 ਸਤੰਬਰ ਦੀ ਛੁੱਟੀ ਦਾ ਐਲਾਨ
ਰਾਜਿੰਦਰ ਕੁਮਾਰ
ਨਵਾਂਸ਼ਹਿਰ, 27 ਸਤੰਬਰ 2023 :ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਸਤੰਬਰ 2023 ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ ਪ੍ਰਾਪਤ/ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਇਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਗਰ ਜੀ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਇਨਕਲਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਵਿੱਚ ਇਕ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ।