ਸੁਖਪਾਲ ਖਹਿਰਾ ਨੂੰ ਕੋਰਟ ਨੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਚੰਡੀਗੜ੍ਹ, 28 ਸਤੰਬਰ 2023- ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਜਲਾਲਬਾਦ ਪੁਲਿਸ ਵਲੋਂ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੋਂ ਕੋਰਟ ਨੇ ਖਹਿਰਾ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਖਪਾਲ ਖਹਿਰਾ ਖਿਲਾਫ਼ 2015 ਵਿਚ ਐਨਡੀਪੀਐਸ ਕੇਸ ਦਰਜ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿਚ ਪੁੱਛਗਿੱਛ ਵਾਸਤੇ ਖਹਿਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਪੁਲਿਸ ਦਾ ਕਹਿਣਾ ਹੈ।