← ਪਿਛੇ ਪਰਤੋ
ਸਿਵਲ ਏਵੀਏਸ਼ਨ ਕਲੱਬ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਨੋ ਡਰੋਨ ਜੋਨ ਐਲਾਨਿਆ ਪਟਿਆਲਾ, 28 ਸਤੰਬਰ 2023 : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 2 ਅਕਤੂਬਰ 2023 ਨੂੰ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਅਤੇ ਇਸ ਦੇ ਆਲੇ ਦੁਆਲੇ ਲਗਦੇ 5 ਕਿਲੋਮੀਟਰ ਦੇ ਖੇਤਰ ਨੂੰ ’ਨੋ ਫਲਾਇੰਗ ਜੋਨ’ ਤੇ ’ਨੋ ਡਰੋਨ ਜੋਨ’ ਐਲਾਨਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 2 ਅਕਤੂਬਰ 2023 ਨੂੰ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ 2 ਅਕਤੂਬਰ 2023 ਨੂੰ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਅਤੇ ਇਸ ਦੇ ਆਲੇ ਦੁਆਲੇ ਲਗਦੇ 5 ਕਿਲੋਮੀਟਰ ਦੇ ਖੇਤਰ ਨੂੰ ’ਨੋ ਫਲਾਇੰਗ ਜੋਨ’ ਤੇ ਨੋ ’ਡਰੋਨ ਜੋਨ’ ਐਲਾਨਿਆ ਗਿਆ ਹੈ।
Total Responses : 79