ਕੈਨੇਡੀਅਨ ਸਾਹਿਤਕਾਰਾਂ ਵਾਲੇ ਪੰਜਾਬੀ ਮਾਂ ਬੋਲੀ ਚੇਤਨਾ ਯਾਤਰਾ ਦਾ ਅੰਮ੍ਰਿਤਸਰ 'ਚ ਭਰਵਾਂ ਸਵਾਗਤ
ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਵਾਸਤੇ ਪੰਜਾਬ ਸਰਕਾਰ ਕਰ ਰਹੀ ਹੈ ਹਰ ਸਹਿਯੋਗ
ਜਲਦ ਹੀ ਵਿਦੇਸ਼ ਦੀ ਧਰਤੀ ਤੇ ਕੀਤੀ ਜਾਵੇਗੀ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਮੀਟਿੰਗ
ਗੁਰਪ੍ਰੀਤ ਸਿੰਘ
ਅਮ੍ਰਿਤਸਰ, 28 ਸਤੰਬਰ 2023- ਦੁਨੀਆਂ ਭਰ ਵਿੱਚ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ ਵਿਸ਼ਵ ਪੰਜਾਬੀ ਸਭਾ (ਰਜਿ.) ਕੈਨੇਡਾ ਵੱਲੋਂ ਪੰਜਾਬ ਪੱਧਰ 'ਤੇ ਕੱਢੇ ਜਾ ਰਹੇ ਪੰਜਾਬੀ ਮਾਂ ਬੋਲੀ ਜਾਗਰੂਕਤਾ ਮਾਰਚ ਦਾ ਅੰਮ੍ਰਿਤਸਰ ਵਿਖੇ ਪਹੁੰਚਣ 'ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮਾਰਚ ਦੇ ਸਵਾਗਤ ਲਈ ਕੀਤੇ ਗਏ ਇੱਕ ਸ਼ਾਨਦਾਰ ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਅਤੇ ਉਨ੍ਹਾਂ ਦੀ ਪੂਰੀ ਟੀਮ ਹਾਜ਼ਰ ਸੀ।
ਚੰਡੀਗੜ੍ਹ ਤੋਂ ਚੱਲੀ ਪੰਜਾਬ ਮਾਂ ਬੋਲੀ ਨੂੰ ਬਚਾਉਣ ਵਾਲੀ ਯਾਤਰਾ ਅੰਮ੍ਰਿਤਸਰ ਪਹੁੰਚੀ। ਜਿੱਥੇ ਉਹਨਾਂ ਵੱਲੋਂ ਇੱਕ ਵਿਸ਼ਾਲ ਪ੍ਰੋਗਰਾਮ ਅੰਮ੍ਰਿਤਸਰ ਦੇ ਖਾਲਸਾ ਸਕੂਲ ਦੇ ਵਿੱਚ ਕੀਤਾ ਗਿਆ। ਉੱਥੇ ਹੀ ਵੀ ਭਾਸ਼ਾ ਦੇ ਵਿੱਚ ਅਲੱਗ ਅਲੱਗ ਯੋਗਦਾਨ ਪਾਉਣ ਵਾਲੇ ਕਵੀਆਂ ਨੂੰ ਅਤੇ ਕਵਿਸ਼ਰਾ ਨੂੰ ਵੀ ਸਨਮਾਨਿਤ ਕੀਤਾ ਗਿਆ। ਪੰਜਾਬੀ ਅਦਾਕਾਰ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਵਾਲੇ ਸੁਰਿੰਦਰ ਫਰਿਸ਼ਤਾ ਨੂੰ ਵੀ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਦਲਬੀਰ ਸਿੰਘ ਕਥੂਰੀਆ ਸਭਾ ਦੀ ਪ੍ਰਧਾਨ ਪ੍ਰੋ. ਬਲਵੀਰ ਕੌਰ ਅਤੇ ਸੁਰਿੰਦਰ ਫਰਿਸ਼ਤਾ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਨੂੰ ਇੱਕਜੁੱਟ ਹੋ ਕੇ ਆਵਾਜ਼ ਚੁੱਕਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਹੁਣ ਪੰਜਾਬ ਵਿੱਚ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਕਾਫੀ ਚਿੰਤਿਤ ਨਜ਼ਰ ਆ ਰਹੀ ਹੈ ਅਤੇ ਇਸੇ ਕਰਕੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਇਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਸ਼ੁਰੂਆਤ ਕੀਤੀ ਗਈ ਸੀ।
ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਆਪਣੇ ਬੱਚਿਆਂ ਨੂੰ ਅਗਰ ਪੰਜਾਬੀ ਭਾਸ਼ਾ ਲਈ ਪ੍ਰਫੁੱਲਿਤ ਕਰਾਂਗੇ ਤਾਂ ਹੀ ਸਾਡੀ ਪੰਜਾਬੀ ਮਾਂ ਬੋਲੀ ਜੀਵਤ ਰਹਿ ਸਕਦੀ ਹੈ। ਉੱਥੇ ਹੀ ਕਨੇਡਾ ਦੀ ਧਰਤੀ ਤੇ ਆਪਣਾ ਕਾਰੋਬਾਰ ਕਰਨ ਵਾਲੇ ਐਨਆਰਆਈ ਵੀ ਕਾਫੀ ਚਿੰਤਿਤ ਪੰਜਾਬੀ ਭਾਸ਼ਾ ਨੂੰ ਲੈ ਕੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਪੰਜਾਬੀ ਮਾਂ ਬੋਲੀ ਨੂੰ ਲੈ ਅਸੀਂ ਚਿੰਤਿਤ ਹਾਂ ਲੇਕਿਨ ਅਸੀਂ ਅੰਗਰੇਜ਼ੀ ਭਾਸ਼ਾ ਨੂੰ ਲੈ ਕੇ ਕਈ ਅਨੁਮਾਨ ਜੋ ਹਨ ਉਹ ਗਲਤ ਨਜ਼ਰ ਆ ਰਹੇ ਹਨ ਕਿਉਂਕਿ 92% ਹੋਰ ਭਾਸ਼ਾਵਾਂ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ ਅਤੇ ਉਹ ਭਾਸ਼ਾਵਾਂ ਦੇਸ਼ ਦੇ ਲਈ ਹੀ ਬੋਲਦੇ ਹਨ।
ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਦੁਬਾਰਾ ਤੋਂ ਜੀਵਤ ਕਰਨ ਵਾਸਤੇ ਹੀ ਇਹ ਮਾਰਚ ਕੱਢਿਆ ਗਿਆ ਜੋ ਕਿ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਵਾਘਾ ਬਾਰਡਰ ਤੇ ਜਾ ਕੇ ਖਤਮ ਹੋਣਾ ਸੀ ਲੇਕਿਨ ਕੁੱਝ ਮੁਸ਼ਕਲਾਤਾਂ ਆਣ ਕਰਕੇ ਅਸੀਂ ਅੰਮ੍ਰਿਤਸਰ ਦੇ ਵਿੱਚ ਹੀ ਇਸ ਨੂੰ ਸਮਾਪਤ ਕਰ ਰਹੇ ਹਾਂ। ਉਹਨਾਂ ਨੇ ਕਿਹਾ ਕਿ ਹੁਣ ਅਸੀਂ ਜਲਦ ਹੀ ਪੰਜਾਬ ਸਰਕਾਰ ਨਾਲ ਮਿਲਕੇ ਹੋਰ ਵੀ ਪੰਜਾਬੀ ਭਾਸ਼ਾ ਨੂੰ ਬਚਾਉਣ ਵਾਸਤੇ ਜਰੂਰ ਉਪਰਾਲੇ ਕਰਾਂਗੇ ਤਾਂ ਜੋ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਬਚਾਇਆ ਜਾ ਸਕੇ।