ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ 'ਤੇ ਵਧਾਈ
ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 28 ਸਤੰਬਰ:
ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਵੀਰਵਾਰ ਨੂੰ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ।
ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇੰਨੇ ਸਾਲਾਂ ਦੀ ਨੌਕਰੀ ਦੌਰਾਨ ਹਰਜੀਤ ਸਿੰਘ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ।
ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਜਸਟਿਸ ਸ਼ਰਮਾ ਨੇ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੇ ਸਫਲ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹਰਜੀਤ ਸਿੰਘ ਦੇ ਸਾਥੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਪ੍ਰੇਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈਪੀਐਸ ਏਡੀਜੀਪੀ/ਇਨਵੈਸਟੀਗੇਸ਼ਨ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ, ਕਮਲਜੀਤ ਕੌਰ ਅਧੀਨ ਸਕੱਤਰ ਲੋਕਪਾਲ, ਕੇਸਰ ਸਿੰਘ ਆਫਿਸ ਆਫ ਏਡੀਜੀਪੀ ਲੋਕਪਾਲ ਅਤੇ ਸੁਪਰਡੈਂਟ ਨਿਮਰਤ ਕੌਰ ਅਤੇ ਲੋਕਪਾਲ ਦਫ਼ਤਰ ਦਾ ਸਟਾਫ਼ ਹਾਜ਼ਰ ਸਨ।