ਅੰਮ੍ਰਿਤਸਰ 'ਚ ਫਿਰ ਤੋਂ ਚੱਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 20 ਨਵੰਬਰ 2023- ਅੰਮ੍ਰਿਤਸਰ 100 ਫੁੱਟੀ ਸੜਕ ਉੱਪਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਅਤੇ ਇਸ ਘਟਨਾ ਦੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਵੀ ਹੋਇਆ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੀ ਹੀਰਾ ਸਿੰਘ ਨਾਮਕ ਵਿਅਕਤੀ ਦੇ ਨਾਲ ਪੁਰਾਣੇ ਰੰਜਿਸ਼ ਚਲਦੀ ਆ ਰਹੀ ਸੀ ਅਤੇ ਉਨ੍ਹਾਂ ਨੇ ਰੰਜਿਸ਼ ਨੂੰ ਖਤਮ ਕਰਨ ਦੇ ਲਈ ਸੜਕ ਦੇ ਉੱਪਰ ਬੁਲਾਇਆ ਸੀ। ਲੇਕਿਨ ਉੱਥੇ ਫਿਰ ਦੁਬਾਰਾ ਤੋਂ ਝਗੜਾ ਹੋ ਗਿਆ ਅਤੇ ਉਹਨਾਂ ਵੱਲੋਂ ਲੱਤ ਦੇ ਵਿੱਚ ਗੋਲੀ ਮਾਰ ਦਿੱਤੀ ਗਈ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।
ਦੂਜੇ ਪਾਸੇ ਥਾਣਾ ਬੀ- ਡਵਿਜ਼ਨ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਉੱਪਰ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹਨ ਅਤੇ ਦੋਵਾਂ ਧਿਰਾਂ ਦੇ ਦੋ ਵਿਅਕਤੀ ਜ਼ਖਮੀ ਹੋਏ ਹਨ ਤੇ ਦੋਵਾਂ ਦੇ ਬਿਆਨ ਲੈਣ ਤੋਂ ਬਾਅਦ ਪੁਲਿਸ ਆਪਣੀ ਕਾਨੂੰਨ ਦੇ ਹਿਸਾਬ ਨਾਲ ਕਾਰਵਾਈ ਕਰੇਗੀ।