ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ 'ਚ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ
ਚੰਡੀਗੜ੍ਹ, 20 ਨਵੰਬਰ 2023- ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।