ਪੰਜਾਬ ਕੈਬਨਿਟ ਵੱਲੋਂ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ
ਚੰਡੀਗੜ੍ਹ, 20 ਨਵੰਬਰ 2023- ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।