ਪੰਜਾਬ ਕੈਬਨਿਟ ਨੇ PSSWB ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ, 20 ਨਵੰਬਰ 2023- ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।