ਕੈਬਨਿਟ ਵਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ, 20 ਨਵੰਬਰ 2023- ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।