ਜ਼ਬਤ ਮਠਿਆਈ ਨੂੰ ਨਿਯਮਾਂ ਮੁਤਾਬਿਕ ਨਸ਼ਟ ਕੀਤਾ ਗਿਆ - ਜ਼ਿਲ੍ਹਾ ਸਿਹਤ ਅਫ਼ਸਰ
ਮੋਗਾ, 20 ਨਵੰਬਰ 2023 : ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਸਨ। ਜਦਕਿ ਇਕ ਸੈਂਪਲ ਪਾਸ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫਸਰ ਡਾ ਸਤਿੰਦਰ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਉਕਤ ਪਤੀਸਾ ਫੈਕਟਰੀ ਤੋਂ ਖੋਇਆ ਬਰਫੀ, ਮਿਲਕ ਕੇਕ ਅਤੇ ਪਤੀਸਾ ਦੇ ਚਾਰ ਸੈਂਪਲ ਲਏ ਸਨ। ਜਿੰਨਾ ਵਿੱਚੋਂ ਖੋਇਆ ਬਰਫੀ, ਮਿਲਕ ਕੇਕ ਦੇ ਤਿੰਨ ਸੈਂਪਲ ਫੇਲ ਹੋਏ ਹਨ ਜਦਕਿ ਪਤੀਸੇ ਦਾ ਸੈਂਪਲ ਪਾਸ ਹੋ ਗਿਆ ਸੀ।
ਉਹਨਾਂ ਕਿਹਾ ਕਿ ਜੋ ਮਟੀਰੀਆਲ ਸੀਜ਼ ਕੀਤਾ ਗਿਆ ਸੀ ਉਸਨੂੰ ਨਿਯਮਾਂ ਤਹਿਤ ਅੱਜ ਮਿਤੀ 20 ਨਵੰਬਰ 2023 ਨੂੰ ਨਸ਼ਟ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਡਾ ਸਤਿੰਦਰ ਕੌਰ ਜ਼ਿਲ੍ਹਾ ਸਿਹਤ ਅਫਸਰ ਦੀ ਅਗਵਾਈ ਹੇਠ ਕਮੇਟੀ ਬਣਾ ਕੇ ਜ਼ੀਰਾ ਰੋਡ ਤੇ ਬਣੇ ਕੂੜਾ ਕਰਕਟ ਵਾਲ਼ੇ ਡੰਪ ਤੇ ਜ਼ਬਤ ਸਮਾਨ ਨੂੰ ਮੌਕਾ ਤੇ ਟੋਆ ਪੁੱਟ ਕੇ ਪੂਰੀ ਕਮੈਟੀ ਮੈਂਬਰਾਂ ਦੀ ਨਿਗਰਾਨੀ ਹੇਠ ਸਮਾਨ ਨੂੰ ਨਸ਼ਟ ਕਰ ਦਿਤਾ ਗਿਆ ।ਇਸ ਮੋਕੇ ਤੇ ਜਿਲਾ ਸਿਹਤ ਅਫਸਰ ਡਾ ਸਤਿੰਦਰ ਕੌਰ, ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਅਤੇ ਜ਼ਿਲਾ ਫੂਡ ਸੇਫਟੀ ਕਮੇਟੀ ਮੈਂਬਰ ਵੀ ਹਾਜ਼ਿਰ ਸਨ।