ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ: ਸ੍ਰੀ ਦਰਬਾਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ
ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਕੀਤੀ ਦੀਪਮਾਲਾ
ਸਵੇਰ ਤੋਂ ਹੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿੱਚ ਹੋ ਰਹੀਆਂ ਹਨ ਨਤਮਸਤਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 27 ਨਵੰਬਰ 2023- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਇਸ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਾਹਿਬ ਵੀ ਸਜਾਏ ਗਏ ਅਤੇ ਸ਼ਾਮ ਰਹਿਰਾਸ ਦੇ ਪਾਠ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਦੇ ਕਿਨਾਰੇ ਸੁੰਦਰ ਦੀਪਮਾਲਾ ਵੀ ਕੀਤੀ ਗਈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਤਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਹਰ ਵਾਰ ਦੇਖਣ ਉੱਥੇ ਪਹੁੰਚਦੇ ਹਨ ਅਤੇ ਇਹ ਮਨਮੋਹਕ ਨਜ਼ਾਰਾ ਹੈ ਜੋ ਕਿ ਦੁਨੀਆਂ ਵਿੱਚ ਕਿਸੇ ਹੋਰ ਸਥਾਨ ਤੇ ਨਹੀਂ ਦੇਖਣ ਨੂੰ ਮਿਲਦਾ ਉਥੇ ਹੀ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਲਈ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਸੀ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਉਥੇ ਉਹਨਾਂ ਨੇ ਕਿਹਾ ਕਿ ਜੋ ਸਾਡੇ ਨੌਜਵਾਨ ਹਨ ਉਹਨਾਂ ਸਾਰਿਆਂ ਨੂੰ ਨਸ਼ੇ ਨੂੰ ਤਿਆਗ ਕੇ ਗੁਰੂ ਦੇ ਪਿਆਰ ਦਾ ਨਸ਼ਾ ਕਰਨਾ ਚਾਹੀਦਾ ਹੈ ਤਾਂ ਜੋ ਕਿ ਉਹ ਆਪਣੀ ਜ਼ਿੰਦਗੀ ਅਤੇ ਆਪਣੀ ਸਿਹਤ ਵੀ ਬਚਾ ਸਕਣ।
ਇੱਥੇ ਦੱਸਣ ਯੋਗ ਹੈ ਕਿ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅਲੱਗ ਅਲੱਗ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਉਥੇ ਹੀ ਜਿੱਥੇ ਇੱਕ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵੱਡੇ ਸਮਾਗਮ ਕਰਵਾਇਆ ਗਿਆ ਉਥੇ ਹੀ ਪਾਕਿਸਤਾਨ ਵਿੱਚ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁੰਦਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਹਰ ਇੱਕ ਨਾਨਕ ਲੇਵਾ ਸੰਗਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰਪੁਰਬ ਤੇ ਇਸ ਕਰਕੇ ਪਹੁੰਚਦੀ ਹੈ ਕਿਉਂਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਦੀ ਸਹਿਯੋਗ ਦੇ ਨਾਲ ਹੋਣ ਵਾਲੀ ਆਤਿਸ਼ਬਾਜ਼ੀ ਵੀ ਭੇਜ ਸਕਣ ਉਹ ਤੇ ਹੀ ਸਾਰੇ ਸ਼ਰਧਾਲੂਆਂ ਵੱਲੋਂ ਇਸ ਇਸ ਮਨਮੋਹਕ ਨਜ਼ਾਰੇ ਦਾ ਆਨੰਦ ਪ੍ਰਾਪਤ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ੇ ਨੂੰ ਛੱਡ ਕੇ ਗੁਰੂ ਦਾ ਪਿਆਰ ਦਾ ਨਸ਼ਾ ਕਰਨ।