ਗਵਰਨਰ ਪੰਜਾਬ ਨਾਲ ਮੁਲਾਕਾਤ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ, ਜਾਣੋ ਪੱਕੇ ਮੋਰਚੇ ਬਾਰੇ ਕੀ ਕਿਹਾ?
ਰਵੀ ਜੱਖੂ
ਚੰਡੀਗੜ੍ਹ, 28 ਨਵੰਬਰ 2023- ਪੰਜਾਬ ਦੇ ਗਵਰਨਰ ਦੇ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਨੇ ਜਿਥੇ ਹਾਲ ਦੀ ਘੜੀ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ, ਉਥੇ ਹੀ ਚੇਤਾਵਨੀ ਵੀ ਦਿੱਤੀ ਕਿ, ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਨਾ ਮੰਨਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਦੱਸ ਦਈਏ ਕਿ, 26 ਨਵੰਬਰ ਤੋਂ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਤੇ ਕਿਸਾਨਾਂ ਦਾ ਮੋਰਚਾ ਲਗਾਤਾਰ ਜਾਰੀ ਹੈ। ਅੱਜ ਸਵੇਰੇ ਪਹਿਲਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਕਿਸਾਨਾਂ ਦੀ ਮੁਲਾਕਾਤ ਹੋਈ, ਉਸ ਤੋਂ ਬਾਅਦ ਕਿਸਾਨਾਂ ਵਲੋਂ ਗਵਰਨਰ ਦੇ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਸੌਂਪਿਆ।
ਇਸ ਮਗਰੋਂ ਕਿਸਾਨਾਂ ਨੇ ਆਪਣੀ ਮੀਟਿੰਗ ਸੱਦੀ, ਜਿਸ ਵਿਚ ਫ਼ੈਸਲਾ ਲਿਆ ਕਿ, ਉਹ ਹਾਲ ਦੀ ਘੜੀ ਮੋਰਚੇ ਨੂੰ ਇਥੇ ਹੀ ਸਮਾਪਤ ਕਰਦੇ ਹਨ, ਪਰ ਜੇਕਰ ਉਨ੍ਹਾਂ ਦੀਆਂ ਮੰਗਾਂ ਤੇ ਕੇਂਦਰ ਸਰਕਾਰ ਨੇ ਗੌਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।