28 ਦਸੰਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ, ਬੈਂਕ/ਵਪਾਰਕ ਅਦਾਰੇ ਬੰਦ ਰਹਿਣਗੇ
ਚੰਡੀਗੜ੍ਹ, 29 ਨਵੰਬਰ, 2023: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਨੇ 28 ਦਸੰਬਰ, 2023 ਨੂੰ ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ‘ਚ ਦੱਸਿਆ ਗਿਆ ਹੈ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ 2023 (ਵੀਰਵਾਰ) ਨੂੰ ਬੰਦ ਰਹਿਣਗੇ। ਹੁਕਮਾਂ ਦੀ ਕਾਪੀ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ......
https://drive.google.com/file/d/1jbigoCECsk7oMdmyO4G9I5dHoJB8u05w/view?usp=sharing