ਸਕੂਲ ਸਿੱਖਿਆ ਵਿਭਾਗ ਵੱਲੋਂ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਦਾ ਪ੍ਰਿੰਸੀਪਲ ਮੁਅੱਤਲ
ਦਲਜੀਤ ਕੌਰ
ਸੰਗਰੂਰ, 2 ਦਸੰਬਰ, 2023: ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ, ਮੈਰੀਟੋਰੀਅਸ ਸਕੂਲ ਘਾਬਦਾਂ ਸੰਗਰੂਰ ਨੂੰ ਪੰਜਾਬ ਸਿਵਲ ਸੇਵਾ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 (1) ਅਨੁਸਾਰ ਪੈਡਿੰਗ ਪੜ੍ਹਤਾਲ ਦੀ ਸਰਤ ਤੇ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸਦਾ ਹੈਡਕੁਆਰਟਰ ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਮੁਹਾਲੀ ਵਿਖੇ ਨਿਸ਼ਿਚਿਤ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਉਸਨੂੰ ਨਿਯਮਾਂ ਅਨੁਸਾਰ ਬਣਦਾ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।