← ਪਿਛੇ ਪਰਤੋ
ਕਪੂਰਥਲਾ: ਭੇਦਭਰੇ ਹਾਲਾਤਾਂ `ਚ ਹੋਈ ਨੌਜਵਾਨ ਆਪ ਆਗੂ ਦੀ ਮੌਤ ਬਲਵਿੰਦਰ ਸਿੰਘ ਧਾਲੀਵਾਲ ਸੁਲਤਾਨਪੁਰ ਲੋਧੀ, 3 ਦਸੰਬਰ 2023: ਜ਼ਿਲ੍ਹਾ ਕਪੂਰਥਲਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਬੀਰ ਸਿੰਘ ਦੀ ਮੌਤ ਹੋਣ ਦੀ ਖਬਰ ਹੈ। ਉਹ 28 ਸਾਲਾਂ ਦਾ ਸੀ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ ਅਤੇ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਪਰ ਉਸ ਦੀ ਲਾਸ਼ ਹਲਕਾ ਭੁੱਲਥ ਤੋਂ ਕਾਰ ਵਿੱਚੋਂ ਮਿਲੀ। ਥਾਣਾ ਭੁੱਲਥ ਪੁਲਿਸ ਅਧਿਕਾਰੀਆਂ ਵੱਲੋਂ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਗਈ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Total Responses : 24767