← ਪਿਛੇ ਪਰਤੋ
ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਜਗਤਾਰ ਸਿੰਘ ਤਾਰਾ 2 ਘੰਟੇ ਜੇਲ੍ਹ ਤੋਂ ਬਾਹਰ
ਚੰਡੀਗੜ੍ਹ, 3 ਦਸੰਬਰ 2023 : ਜਗਤਾਰ ਸਿੰਘ ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ 'ਚ ਸ਼ਿਰਕਤ ਕਰਨਗੇ। ਦਰਅਸਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।
Total Responses : 71