ਪ੍ਰਿੰਸੀਪਲ ਜੇ ਪੀ ਸਿੰਘ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦਾ ਚੇਅਰਮੈਨ ਲਾਏ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ, 5 ਦਸੰਬਰ, 2023:- ਸਿੱਖਿਆ ਮਾਹਰ ਪ੍ਰਿੰਸੀਪਲ ਜੇ ਪੀ ਸਿੰਘ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਸਿੱਖਿਆ ਵਿਭਾਗ ਵਿਚ ਬਤੌਰ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਿਪਟੀ ਡਾਇਰੈਕਟਰ ਦੇ ਤੌਰ ’ਤੇ ਸਰਵਿਸ ਕਰਕੇ ਰਿਟਾਇਰ ਹੋਣ ਉਪਰੰਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਰਟੀ ਵਿਚ ਵੱਖ-ਵੱਖ ਆਉਦਿਆਂ ’ਤੇ ਕੰਮ ਕਰਨ ਉਪਰੰਤ ਇਹਨਾਂ ਨੂੰ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਐਕਸ ਇੰਪਲਾਈਜ਼ ਵਿੰਗ ਦੇ ਸਟੇਟ ਵਾਈਸ ਪ੍ਰੈਸੀਡੈਂਟ ਬਚਿੱਤਰ ਸਿੰਘ, ਖੁਸ਼ਵਿੰਦਰ ਕਾਪਿਲਾ ਅਤੇ ਸਟੇਟ ਸੀਨੀਅਰ ਵਾਈਸ ਪ੍ਰੈਸੀਡੈਂਟ ਗੁਰਮੇਲ ਸਿੰਘ ਸਿੱਧੂ ਨੇ ਪ੍ਰਿੰਸੀਪਲ ਜੇ ਪੀ ਸਿੰਘ ਨੂੰ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਕੇ ਬਹੁਤ ਹੀ ਮਿਹਨਤੀ, ਇਮਾਨਦਾਰ, ਪਾਰਟੀ ਦੇ ਵਫਾਦਾਰ ਸਿਪਾਹੀ,ਪੜ੍ਹੇ ਲਿਖੇ ਬੇਦਾਗ਼ ਸਖ਼ਸ਼ੀਅਤ ਪ੍ਰਿੰਸੀਪਲ ਜੇ ਪੀ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ, ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਾਣ ਵਧਿਆ ਹੈ। ਬਚਿੱਤਰ ਸਿੰਘ , ਗੁਰਮੇਲ ਸਿੰਘ ਸਿੱਧੂ ਅਤੇ ਖੁਸ਼ਵਿੰਦਰ ਕਾਪਿਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕੇ ਪੰਜਾਬ ਦੇ ਮੁਲਾਜਮਾਂ ਅਤੇ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।