ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ, ਭਲਕੇ 6 ਦਸੰਬਰ ਨੂੰ ਸੱਦੀ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ
ਚੰਡੀਗੜ੍ਹ, 5 ਦਸੰਬਰ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਅੱਜ ਮੁੱਖ ਮੰਤਰੀ ਵੱਲੋਂ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਕੀਤੀ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 6 ਦਸੰਬਰ ਨੂੰ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਸੱਦ ਲਈ ਹੈ।
ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰਨਗੇ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦਫਤਰ 'ਚ ਹੋਵੇਗੀ।