ਬਿਕਰਮ ਮਜੀਠੀਆ ਨੂੰ ਮੁੜ ਸੰਮਨ ਜਾਰੀ, SIT ਨੇ 15 ਫਰਵਰੀ ਨੂੰ ਕੀਤਾ ਤਲਬ
ਚੰਡੀਗੜ੍ਹ : ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਸ ਨੂੰ ਸਵਾਲ-ਜਵਾਬ ਦਿੱਤੇ ਗਏ ਸਨ।