ਕਿਸਾਨਾਂ ਦੇ ਦਿੱਲੀ ਕੂਚ 'ਤੇ ਮੰਤਰੀ ਅਨਿਲ ਵਿੱਜ ਦਾ ਵੱਡਾ ਬਿਆਨ, ਕਿਹਾ- ਗੱਲਬਾਤ ਰਾਹੀਂ ਮਸਲੇ ਹੱਲ ਹੁੰਦੇ ਨੇ, ਇਹ ਵੀ ਹੋ ਜਾਏਗਾ!
ਚੰਡੀਗੜ੍ਹ, 12 ਫਰਵਰੀ 2024- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨਾਂ ਦੇ ਦਿੱਲੀ ਕੂਚ ਦੇ ਸਬੰਧ ਵਿੱਚ ਕਿਹਾ ਕਿ "ਵੱਡੇ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ ਅਤੇ ਇਸ ਮੁੱਦੇ ਨੂੰ ਵੀ ਹੱਲ ਕੀਤਾ ਜਾਵੇਗਾ"। ਉਨ੍ਹਾਂ ਕਿਹਾ ਕਿ "ਅਸੀਂ ਆਪਣੇ ਰਾਜ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਜੋ ਵੀ ਕਰਨਾ ਹੈ ਉਹ ਕਰਾਂਗੇ"। ਵਿਜ ਅੱਜ ਪੱਤਰਕਾਰਾਂ ਵੱਲੋਂ ਕਿਸਾਨਾਂ ਦੇ ਦਿੱਲੀ ਮਾਰਚ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਕਿਸਾਨ ਜਥੇਬੰਦੀਆਂ ਦੀ ਗੱਲਬਾਤ ਦਾ ਪਹਿਲਾ ਦੌਰ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਹੋ ਚੁੱਕਾ ਹੈ।