← ਪਿਛੇ ਪਰਤੋ
ਸ਼ੰਭੂ ਬਾਰਡਰ ’ਤੇ ਸਖ਼ਤ ਬੈਰੀਕੇਡਿੰਗ (ਸਵੇਰੇ 7.45 ਵਜੇ ਦੀ ਰਿਪੋਰਟ) ਸ਼ੰਭੂ (ਪਟਿਆਲਾ), 13 ਫਰਵਰੀ, 2024: ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੰਭਾਵਨਾ ਹੈ ਕਿ ਕਿਸਾਨ ਵੱਡੀ ਗਿਣਤੀ ਵਿਚ ਸ਼ੰਭੂ ਬਾਰਡਰ ਰਾਹੀਂ ਹੀ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ। ਹਰਿਆਣਾ ਪੁਲਿਸ ਨੇ ਬੈਰੀਕੇਡਿੰਗ ਕਰ ਕੇ ਸਾਰੇ ਬਾਰਡਰ ਸੀਲ ਕੀਤੇ ਹੋਏ ਹਨ। ਇਸ ਦੌਰਾਨ ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਇਸ ਵੇਲੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੀ ਗਿਣਤੀ ਨਾਂਹ ਬਰਾਬਰ ਹੀ ਦਿਸ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ...
Total Responses : 198