← ਪਿਛੇ ਪਰਤੋ
ਭਾਰਤ ਬੰਦ ਦੌਰਾਨ ਦਿੱਲੀ ਦੀਆਂ ਸਰਹੱਦਾਂ 'ਤੇ ਭਾਰੀ ਜਾਮ
ਨਵੀਂ ਦਿੱਲੀ : ਕਿਸਾਨ ਜਥੇਬੰਦੀਆਂ ਨੇ ਅੱਜ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਨਾਲ-ਨਾਲ ਕਿਸਾਨ 11 ਹੋਰ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਅੰਦੋਲਨ ਕਰ ਰਹੇ ਹਨ। ਅੱਜ ਦਾ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਪੰਜਾਬ 'ਚ ਕਈ ਥਾਵਾਂ 'ਤੇ ਕਿਸਾਨ ਰੇਲ ਦੀਆਂ ਪਟੜੀਆਂ 'ਤੇ ਬੈਠੇ ਰਹੇ। ਕਿਸਾਨਾਂ ਦੇ ਇਸ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ-ਸਾਹਨੇਵਾਲ-ਚੰਡੀਗੜ੍ਹ ਰੂਟ 'ਤੇ 6 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਜਾਮ ਦੇਖਣ ਨੂੰ ਮਿਲ ਰਿਹਾ ਹੈ। ਗਾਜ਼ੀਪੁਰ ਬਾਰਡਰ 'ਤੇ ਵੀ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
Total Responses : 224