← ਪਿਛੇ ਪਰਤੋ
ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ 'ਤੇ ਸਬ ਇੰਸਪੈਕਟਰ ਦੀ ਮੌਤ
ਸੁਖਜਿੰਦਰ ਸਿੰਘ ਪੰਜਗਰਾਈਂ
ਅੰਬਾਲਾ/ਪੰਜਗਰਾਈਂ ਕਲਾਂ ,17 ਫਰਵਰੀ : ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਸ਼ੰਭੂ ਬਾਰਡਰ 'ਤੇ ਤਾਇਨਾਤ ਸਬ-ਇੰਸਪੈਕਟਰ ਹੀਰਾਲਾਲ ਦਾ ਦਿਹਾਂਤ ਹੋ ਗਿਆ। ਉਹ 52 ਸਾਲਾਂ ਦੇ ਸਨ। ਰਿਪੋਰਟਾਂ ਅਨੁਸਾਰ ਡਿਊਟੀ ਦੌਰਾਨ ਸਬ-ਇੰਸਪੈਕਟਰ ਲਾਲ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੇ ਕਿਹਾ ਕੇ ਸਬ-ਇੰਸਪੈਕਟਰ ਹੀਰਾਲਾਲ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ। ਉਨ੍ਹਾਂ ਦੀ ਮੌਤ ਪੁਲਿਸ ਫੋਰਸ ਲਈ ਬਹੁਤ ਵੱਡਾ ਘਾਟਾ ਹੈ।
Total Responses : 80