← ਪਿਛੇ ਪਰਤੋ
ਰਾਕੇਸ਼ ਟਿਕੈਤ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ, ਕੱਢਣਗੇ ਟਰੈਕਟਰ ਮਾਰਚ ਚੰਡੀਗੜ੍ਹ, 18 ਫਰਵਰੀ, 2024: ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਹਰਿਆਣਾ-ਪੰਜਾਬ ਬਾਰਡਰ ’ਤੇ ਚਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹਨਾਂ ਦੀ ਜਥੇਬੰਦੀ ਵੱਲੋਂ 21 ਫਰਵਰੀ ਨੂੰ ਯੂ.ਪੀ. ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਬਾਰੇ ਫੈਸਲਾ ਜਥੇਬੰਦੀ ਦੀ ਮੁਜ਼ੱਫਰਨਗਰ ਦੇ ਸਿਸੌਲੀ ਵਿਖੇ ਹੋਈ ਮਹਾਂਪੰਚਾਇਤ ਵਿਚ ਲਿਆ ਗਿਆ। ਟਿਕੈਤ ਨੇ ਇਹ ਵੀ ਕਿਹਾ ਕਿ 26 ਅਤੇ 27 ਫਰਵਰੀ ਨੂੰ ਦਿੱਲੀ ਜਾਂਦੀਆਂ ਮੁੱਖ ਸੜਕਾਂ ’ਤੇ ਟਰੈਕਟਰ ਖੜ੍ਹੇ ਕਰ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ।
Total Responses : 182