ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨਿਰਦੇਸ਼: ਅੰਤਰ-ਰਾਜੀ ਸਰਹੱਦ ਨੇੜੇ ਕਿਸਾਨਾਂ ਦਾ ਵੱਡਾ ਇਕੱਠ ਨਾ ਹੋਣ ਦਿੱਤਾ ਜਾਵੇ
ਹਾਰਸ਼ਬਾਬ ਸਿੱਧੂ
ਚੰਡੀਗੜ੍ਹ, 20 ਫਰਵਰੀ 2024 - ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ 'ਚ ਦਾਇਰ ਜਨਹਿੱਤ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਵਾਈ ਕੀਤੀ। ਇਸ ਦੌਰਾਨ ਹਾਈਕੋਰਟ ਨੇ ਚੰਡੀਗੜ੍ਹ ਵਿਖੇ 18 ਫਰਵਰੀ ਨੂੰ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਈ ਮੀਟਿੰਗ ਦੇ ਨਤੀਜਿਆਂ ਬਾਰੇ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਟਰੈਕਟਰ ਟਰਾਲੀਆਂ ਅਤੇ ਜੇਸੀਬੀ ਦੀ ਵਰਤੋਂ ਨਾ ਕਰਨ ਸਗੋਂ ਦਿੱਲੀ ਜਾਣ ਲਈ ਬੱਸਾਂ ਜਾਂ ਕਿਸੇ ਹੋਰ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਇਜਾਜ਼ਤ ਨਾ ਦਿੱਤੀ ਜਾਵੇ।