← ਪਿਛੇ ਪਰਤੋ
ਹਾਈ ਕੋਰਟ ਵੱਲੋਂ ਹਰਿਆਣਾ ਦੀ ਅਰਜ਼ੀ ’ਤੇ ਫੌਰੀ ਸੁਣਵਾਈ ਤੋਂ ਨਾਂਹ ਚੰਡੀਗੜ੍ਹ, 21 ਫਰਵਰੀ, 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕਰਦੀ ਹਰਿਆਣਾ ਦੀ ਅਰਜ਼ੀ ’ਤੇ ਫੌਰੀ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਅਰਜ਼ੀ ਦਾਇਰ ਕੀਤੀ ਸੀ ਕਿ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਉਹ ਪੋਕਲੇਨ, ਜੇ ਸੀ ਬੀ ਤੇ ਹੋਰ ਮਸ਼ੀਨਰੀ ਨੂੰ ਹਰਿਆਣਾ-ਪੰਜਾਬ ਬਾਰਡਰ ’ਤੇ ਪਹੁੰਚਣ ਤੋਂ ਰੋਕੇ। ਹਾਈ ਕੋਰਟ ਨੇ ਅਰਜ਼ੀ ’ਤੇ ਸੁਣਵਾਈ ਤੋਂ ਨਾਂਹ ਕਰਦਿਆਂ ਕਿਹਾ ਕਿ ਸਾਰੇ ਇਸ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਅਦਾਲਤਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਹਿਲਾਂ ਕੋਈ ਕਦਮ ਕਿਉਂ ਨਹੀਂ ਚੁੱਕਿਆ ਗਿਆ।
Total Responses : 24767