ਵੱਡੀ ਖ਼ਬਰ: ਕਿਸਾਨਾਂ 'ਤੇ ਹਰਿਆਣਾ ਪੁਲਿਸ ਨੇ ਡਰੋਨ ਰਾਹੀਂ ਛੱਡੇ ਅੱਥਰੂ ਗੈਸ ਦੇ ਗੋਲੇ, ਟਕਰਾਅ ਦੀ ਹਾਲਤ ਬਣੀ
ਚੰਡੀਗੜ੍ਹ, 21 ਫਰਵਰੀ 2024- ਪਿਛਲੇ ਕਈ ਦਿਨਾਂ ਤੋਂ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਖੜ੍ਹੇ ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪੁਲਿਸ ਅਤੇ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹਨ।
ਅੱਜ ਸ਼ੰਭੂ ਸਰਹੱਦ 'ਤੇ ਮੌਜੂਦ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਇੱਕ ਵਾਰ ਫਿਰ ਅੱਥਰੂ ਗੈਸ ਦੇ ਗੋਲੇ ਛੱਡੇ। ਡਰੋਨ ਰਾਹੀਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤੋਂ ਬਾਅਦ ਭਗਦੜ ਮੱਚ ਗਈ।